ਹਿਜ਼ਕੀਏਲ 11

“ਹੇ ਮਨੁੱਖ ਦੇ ਪੁੱਤਰ, ਯੇਰੂਸ਼ਲੇਮ ਦੇ ਲੋਕਾਂ ਨੇ ਤੇਰੇ ਸਾਥੀ ਗ਼ੁਲਾਮਾਂ ਅਤੇ ਹੋਰ ਸਾਰੇ ਇਸਰਾਏਲੀਆਂ ਬਾਰੇ ਕਿਹਾ ਹੈ, ‘ਉਹ ਯਾਹਵੇਹ ਤੋਂ ਬਹੁਤ ਦੂਰ ਹਨ; ਇਹ ਜ਼ਮੀਨ ਸਾਨੂੰ ਸਾਡੇ ਕਬਜ਼ੇ ਵਜੋਂ ਦਿੱਤੀ ਗਈ ਸੀ।’

Ezekiel 11:15 (UKJV) Son of man, your brethren, even your brethren, the men of your kindred, and all the house of Israel wholly, are they unto whom the inhabitants of Jerusalem have said, Get you far from the LORD: unto us is this land given in possession.

13ਹੁਣ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ ਤਾਂ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਫਿਰ ਮੈਂ ਹੇਠਾਂ ਡਿੱਗ ਪਿਆ ਅਤੇ ਉੱਚੀ ਆਵਾਜ਼ ਵਿੱਚ ਚੀਕਿਆ, “ਹਾਏ, ਸਰਬਸ਼ਕਤੀਮਾਨ ਯਾਹਵੇਹ! ਕੀ ਤੂੰ ਇਸਰਾਏਲ ਦੇ ਬਕੀਏ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ?”

14ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

15“ਹੇ ਮਨੁੱਖ ਦੇ ਪੁੱਤਰ, ਯੇਰੂਸ਼ਲੇਮ ਦੇ ਲੋਕਾਂ ਨੇ ਤੇਰੇ ਸਾਥੀ ਗ਼ੁਲਾਮਾਂ ਅਤੇ ਹੋਰ ਸਾਰੇ ਇਸਰਾਏਲੀਆਂ ਬਾਰੇ ਕਿਹਾ ਹੈ, ‘ਉਹ ਯਾਹਵੇਹ ਤੋਂ ਬਹੁਤ ਦੂਰ ਹਨ; ਇਹ ਜ਼ਮੀਨ ਸਾਨੂੰ ਸਾਡੇ ਕਬਜ਼ੇ ਵਜੋਂ ਦਿੱਤੀ ਗਈ ਸੀ।’

16“ਇਸ ਲਈ ਤੂੰ ਆਖ: ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸ਼ਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸ਼ਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।’

17“ਇਸ ਲਈ ਤੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੁਹਾਨੂੰ ਕੌਮਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਤੁਹਾਨੂੰ ਉਹਨਾਂ ਦੇਸ਼ਾਂ ਵਿੱਚੋਂ ਵਾਪਸ ਲਿਆਵਾਂਗਾ ਜਿੱਥੇ ਤੁਸੀਂ ਖਿੱਲਰ ਗਏ ਹੋ, ਅਤੇ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਾਪਸ ਦੇ ਦਿਆਂਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.