ਹਿਜ਼ਕੀਏਲ 11

ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਮੈਂ ਉਹਨਾਂ ਦੇ ਆਪਣੇ ਸਿਰਾਂ ਉੱਤੇ ਲਿਆਵਾਂਗਾ ਜੋ ਉਹਨਾਂ ਨੇ ਕੀਤਾ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

Ezekiel 11:21 (UKJV) But as for them whose heart walks after the heart of their detestable things and their abominations, I will recompense their way upon their own heads, says the Lord GOD.

19ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ।

20ਫਿਰ ਉਹ ਮੇਰੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਮੇਰੇ ਕਾਨੂੰਨਾਂ ਦੀ ਪਾਲਣਾ ਕਰਨ ਲਈ ਸਾਵਧਾਨ ਰਹਿਣਗੇ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।

21ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਮੈਂ ਉਹਨਾਂ ਦੇ ਆਪਣੇ ਸਿਰਾਂ ਉੱਤੇ ਲਿਆਵਾਂਗਾ ਜੋ ਉਹਨਾਂ ਨੇ ਕੀਤਾ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

22ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਉਹਨਾਂ ਦੇ ਉੱਪਰ ਸੀ।

23ਯਾਹਵੇਹ ਦੀ ਮਹਿਮਾ ਸ਼ਹਿਰ ਦੇ ਵਿੱਚੋਂ ਉਤਾਹਾਂ ਚੜ੍ਹ ਗਈ ਅਤੇ ਇਸ ਦੇ ਪੂਰਬ ਵੱਲ ਪਹਾੜ ਦੇ ਉੱਪਰ ਠਹਿਰ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.