ਹਿਜ਼ਕੀਏਲ 11

ਮੈਂ ਤੁਹਾਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਦਿਆਂਗਾ ਅਤੇ ਤੁਹਾਨੂੰ ਪਰਦੇਸੀਆਂ ਦੇ ਹੱਥਾਂ ਵਿੱਚ ਸੌਂਪ ਦਿਆਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ।

Ezekiel 11:9 (UKJV) And I will bring you out of the midst thereof, and deliver you into the hands of strangers, and will execute judgments among you.

7“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜੋ ਲਾਸ਼ਾਂ ਤੁਸੀਂ ਉੱਥੇ ਸੁੱਟੀਆਂ ਹਨ ਉਹ ਮਾਸ ਹਨ ਅਤੇ ਇਹ ਸ਼ਹਿਰ ਇੱਕ ਘੜਾ ਹੈ, ਪਰ ਮੈਂ ਤੁਹਾਨੂੰ ਇਸ ਵਿੱਚੋਂ ਕੱਢ ਦਿਆਂਗਾ।

8ਤੁਸੀਂ ਤਲਵਾਰ ਤੋਂ ਡਰਦੇ ਹੋ, ਅਤੇ ਤਲਵਾਰ ਉਹ ਹੈ ਜੋ ਮੈਂ ਤੁਹਾਡੇ ਵਿਰੁੱਧ ਲਿਆਵਾਂਗਾ, ਯਾਹਵੇਹ ਦਾ ਵਾਕ ਹੈ।

9ਮੈਂ ਤੁਹਾਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਦਿਆਂਗਾ ਅਤੇ ਤੁਹਾਨੂੰ ਪਰਦੇਸੀਆਂ ਦੇ ਹੱਥਾਂ ਵਿੱਚ ਸੌਂਪ ਦਿਆਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ।

10ਤੂੰ ਤਲਵਾਰ ਨਾਲ ਡਿੱਗ ਜਾਵੇਂਗਾ, ਅਤੇ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

11ਇਹ ਸ਼ਹਿਰ ਤੁਹਾਡੇ ਲਈ ਘੜਾ ਨਹੀਂ ਹੋਵੇਗਾ, ਨਾ ਹੀ ਤੁਸੀਂ ਇਸ ਵਿੱਚ ਮਾਸ ਹੋਵੋਗੇ; ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.