ਹਿਜ਼ਕੀਏਲ 12

ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

Ezekiel 12:1 (UKJV) The word of the LORD also came unto me, saying,

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਵਿੱਚ ਰਹਿ ਰਿਹਾ ਹੈ। ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।

3“ਇਸ ਲਈ, ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.