12“ਉਹਨਾਂ ਵਿੱਚੋਂ ਰਾਜਕੁਮਾਰ ਸ਼ਾਮ ਵੇਲੇ ਆਪਣੀਆਂ ਚੀਜ਼ਾਂ ਆਪਣੇ ਮੋਢੇ ਉੱਤੇ ਰੱਖ ਕੇ ਚਲਾ ਜਾਵੇਗਾ, ਅਤੇ ਉਸ ਦੇ ਲੰਘਣ ਲਈ ਕੰਧ ਵਿੱਚ ਇੱਕ ਟੋਆ ਪੁੱਟਿਆ ਜਾਵੇਗਾ। ਉਹ ਆਪਣਾ ਮੂੰਹ ਢੱਕ ਲਵੇਗਾ ਤਾਂ ਜੋ ਉਹ ਧਰਤੀ ਨੂੰ ਨਾ ਦੇਖ ਸਕੇ।
13ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ ਅਤੇ ਉਹ ਮੇਰੇ ਫੰਦੇ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਕਸਦੀਆਂ ਦੇ ਦੇਸ਼ ਬਾਬੇਲ ਵਿੱਚ ਲਿਆਵਾਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉੱਥੇ ਉਹ ਮਰ ਜਾਵੇਗਾ।
14ਮੈਂ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਅਰਥਾਤ ਉਸ ਦੀ ਲਾਠੀ ਅਤੇ ਉਸ ਦੀਆਂ ਸਾਰੀਆਂ ਫ਼ੌਜਾਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ ਅਤੇ ਖਿੱਚੀ ਹੋਈ ਤਲਵਾਰ ਨਾਲ ਉਹਨਾਂ ਦਾ ਪਿੱਛਾ ਕਰਾਂਗਾ।
15“ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦੇਵਾਂਗਾ ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।
16ਪਰ ਮੈਂ ਉਹਨਾਂ ਵਿੱਚੋਂ ਥੋੜ੍ਹੇ ਨੂੰ ਤਲਵਾਰ, ਕਾਲ ਅਤੇ ਬਵਾ ਤੋਂ ਬਚਾਵਾਂਗਾ, ਤਾਂ ਜੋ ਉਹਨਾਂ ਕੌਮਾਂ ਵਿੱਚ ਜਿੱਥੇ ਉਹ ਜਾਣ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਨੂੰ ਸਵੀਕਾਰ ਕਰਨ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।”