ਹਿਜ਼ਕੀਏਲ 12

“ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦੇਵਾਂਗਾ ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।

Ezekiel 12:15 (UKJV) And they shall know that I am the LORD, when I shall scatter them among the nations, and disperse them in the countries.

13ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ ਅਤੇ ਉਹ ਮੇਰੇ ਫੰਦੇ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਕਸਦੀਆਂ ਦੇ ਦੇਸ਼ ਬਾਬੇਲ ਵਿੱਚ ਲਿਆਵਾਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉੱਥੇ ਉਹ ਮਰ ਜਾਵੇਗਾ।

14ਮੈਂ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਅਰਥਾਤ ਉਸ ਦੀ ਲਾਠੀ ਅਤੇ ਉਸ ਦੀਆਂ ਸਾਰੀਆਂ ਫ਼ੌਜਾਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ ਅਤੇ ਖਿੱਚੀ ਹੋਈ ਤਲਵਾਰ ਨਾਲ ਉਹਨਾਂ ਦਾ ਪਿੱਛਾ ਕਰਾਂਗਾ।

15“ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦੇਵਾਂਗਾ ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।

16ਪਰ ਮੈਂ ਉਹਨਾਂ ਵਿੱਚੋਂ ਥੋੜ੍ਹੇ ਨੂੰ ਤਲਵਾਰ, ਕਾਲ ਅਤੇ ਬਵਾ ਤੋਂ ਬਚਾਵਾਂਗਾ, ਤਾਂ ਜੋ ਉਹਨਾਂ ਕੌਮਾਂ ਵਿੱਚ ਜਿੱਥੇ ਉਹ ਜਾਣ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਨੂੰ ਸਵੀਕਾਰ ਕਰਨ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।”

17ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.