14ਮੈਂ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਅਰਥਾਤ ਉਸ ਦੀ ਲਾਠੀ ਅਤੇ ਉਸ ਦੀਆਂ ਸਾਰੀਆਂ ਫ਼ੌਜਾਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ ਅਤੇ ਖਿੱਚੀ ਹੋਈ ਤਲਵਾਰ ਨਾਲ ਉਹਨਾਂ ਦਾ ਪਿੱਛਾ ਕਰਾਂਗਾ।
15“ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦੇਵਾਂਗਾ ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।
16ਪਰ ਮੈਂ ਉਹਨਾਂ ਵਿੱਚੋਂ ਥੋੜ੍ਹੇ ਨੂੰ ਤਲਵਾਰ, ਕਾਲ ਅਤੇ ਬਵਾ ਤੋਂ ਬਚਾਵਾਂਗਾ, ਤਾਂ ਜੋ ਉਹਨਾਂ ਕੌਮਾਂ ਵਿੱਚ ਜਿੱਥੇ ਉਹ ਜਾਣ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਨੂੰ ਸਵੀਕਾਰ ਕਰਨ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।”
17ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
18“ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ।