17ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
18“ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ।
19ਦੇਸ਼ ਦੇ ਲੋਕਾਂ ਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਯੇਰੂਸ਼ਲੇਮ ਅਤੇ ਇਸਰਾਏਲ ਦੇ ਦੇਸ਼ ਵਿੱਚ ਰਹਿਣ ਵਾਲਿਆਂ ਬਾਰੇ ਇਹ ਆਖਦਾ ਹੈ: ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।
20ਵਸੇ ਹੋਏ ਨਗਰ ਉਜਾੜ ਦਿੱਤੇ ਜਾਣਗੇ ਅਤੇ ਜ਼ਮੀਨ ਵਿਰਾਨ ਹੋ ਜਾਵੇਗੀ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਾਹਵੇਹ ਹਾਂ।’ ”
21ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: