20ਵਸੇ ਹੋਏ ਨਗਰ ਉਜਾੜ ਦਿੱਤੇ ਜਾਣਗੇ ਅਤੇ ਜ਼ਮੀਨ ਵਿਰਾਨ ਹੋ ਜਾਵੇਗੀ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਾਹਵੇਹ ਹਾਂ।’ ”
21ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
22“ਹੇ ਮਨੁੱਖ ਦੇ ਪੁੱਤਰ, ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਵਤ ਹੈ, ‘ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ’?
23ਉਹਨਾਂ ਨੂੰ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ। ਮੈਂ ਇਸ ਕਹਾਵਤ ਨੂੰ ਖਤਮ ਕਰਨ ਜਾ ਰਿਹਾ ਹਾਂ ਅਤੇ ਉਹ ਇਸਰਾਏਲ ਵਿੱਚ ਇਸ ਦਾ ਹਵਾਲਾ ਨਹੀਂ ਦੇਣਗੇ, ਉਹ ਦਿਨ ਨੇੜੇ ਹਨ ਜਦੋਂ ਹਰ ਦਰਸ਼ਣ ਪੂਰਾ ਹੋਵੇਗਾ।
24ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ।