26ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
27“ਹੇ ਮਨੁੱਖ ਦੇ ਪੁੱਤਰ, ਇਸਰਾਏਲੀ ਆਖ ਰਹੇ ਹਨ, ‘ਜੋ ਦਰਸ਼ਣ ਉਹ ਵੇਖਦਾ ਹੈ ਉਹ ਹੁਣ ਤੋਂ ਕਈ ਸਾਲਾਂ ਤੋਂ ਹੈ, ਅਤੇ ਉਹ ਦੂਰ ਦੇ ਭਵਿੱਖ ਬਾਰੇ ਭਵਿੱਖਬਾਣੀ ਕਰਦਾ ਹੈ।’
28“ਇਸੇ ਲਈ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਬਚਨ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ; ਸਗੋਂ ਪ੍ਰਭੂ ਯਾਹਵੇਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।’ ”