ਹਿਜ਼ਕੀਏਲ 12

“ਇਸ ਲਈ, ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।

Ezekiel 12:3 (UKJV) Therefore, you son of man, prepare you stuff for removing, and remove by day in their sight; and you shall remove from your place to another place in their sight: it may be they will consider, though they be a rebellious house.

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਵਿੱਚ ਰਹਿ ਰਿਹਾ ਹੈ। ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।

3“ਇਸ ਲਈ, ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।

4ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।

5ਜਦੋਂ ਉਹ ਵੇਖਦੇ ਹਨ, ਕੰਧ ਨੂੰ ਖੋਦ ਅਤੇ ਇਸ ਰਾਹੀਂ ਆਪਣਾ ਸਮਾਨ ਲੈ ਕੇ ਨਿੱਕਲ ਜਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.