ਹਿਜ਼ਕੀਏਲ 12

ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।

Ezekiel 12:4 (UKJV) Then shall you bring forth your stuff by day in their sight, as stuff for removing: and you shall go forth at even in their sight, as they that go forth into captivity.

2“ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਵਿੱਚ ਰਹਿ ਰਿਹਾ ਹੈ। ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।

3“ਇਸ ਲਈ, ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।

4ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।

5ਜਦੋਂ ਉਹ ਵੇਖਦੇ ਹਨ, ਕੰਧ ਨੂੰ ਖੋਦ ਅਤੇ ਇਸ ਰਾਹੀਂ ਆਪਣਾ ਸਮਾਨ ਲੈ ਕੇ ਨਿੱਕਲ ਜਾ।

6ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.