3“ਇਸ ਲਈ, ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।
4ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।
5ਜਦੋਂ ਉਹ ਵੇਖਦੇ ਹਨ, ਕੰਧ ਨੂੰ ਖੋਦ ਅਤੇ ਇਸ ਰਾਹੀਂ ਆਪਣਾ ਸਮਾਨ ਲੈ ਕੇ ਨਿੱਕਲ ਜਾ।
6ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।”
7ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ। ਫਿਰ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਖੋਦ ਕੇ। ਮੈਂ ਸ਼ਾਮ ਵੇਲੇ ਆਪਣਾ ਸਮਾਨ ਬਾਹਰ ਕੱਢਿਆ, ਜਦੋਂ ਉਹ ਵੇਖਦੇ ਸਨ, ਉਸ ਨੂੰ ਆਪਣੇ ਮੋਢਿਆਂ ਤੇ ਚੁੱਕ ਲਿਆਂ।