6ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।”
7ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ। ਫਿਰ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਖੋਦ ਕੇ। ਮੈਂ ਸ਼ਾਮ ਵੇਲੇ ਆਪਣਾ ਸਮਾਨ ਬਾਹਰ ਕੱਢਿਆ, ਜਦੋਂ ਉਹ ਵੇਖਦੇ ਸਨ, ਉਸ ਨੂੰ ਆਪਣੇ ਮੋਢਿਆਂ ਤੇ ਚੁੱਕ ਲਿਆਂ।
8ਸਵੇਰ ਨੂੰ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
9“ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ, ‘ਕਿ ਤੂੰ ਕੀ ਕਰਦਾ ਹੈ?’
10“ਉਹਨਾਂ ਨੂੰ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਹ ਭਵਿੱਖਬਾਣੀ ਯੇਰੂਸ਼ਲੇਮ ਦੇ ਰਾਜਕੁਮਾਰ ਅਤੇ ਉੱਥੇ ਮੌਜੂਦ ਸਾਰੇ ਇਸਰਾਏਲੀਆਂ ਬਾਰੇ ਹੈ।’