ਹਿਜ਼ਕੀਏਲ 13

“ ‘ਕਿਉਂਕਿ ਉਹ ਮੇਰੇ ਲੋਕਾਂ ਨੂੰ ਇਹ ਕਹਿ ਕੇ ਕੁਰਾਹੇ ਪਾਉਂਦੇ ਹਨ, “ਸ਼ਾਂਤੀ,” ਜਦੋਂ ਸ਼ਾਂਤੀ ਨਹੀਂ ਹੁੰਦੀ, ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ, ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ,

Ezekiel 13:10 (UKJV) Because, even because they have seduced my people, saying, Peace; and there was no peace; and one built up a wall, and, lo, others daubed it with plaster:

8“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਤੁਹਾਡੇ ਝੂਠੇ ਸ਼ਬਦਾਂ ਅਤੇ ਝੂਠੇ ਦਰਸ਼ਣਾ ਦੇ ਕਾਰਨ, ਮੈਂ ਤੁਹਾਡੇ ਵਿਰੁੱਧ ਹਾਂ, ਯਾਹਵੇਹ ਦਾ ਵਾਕ ਹੈ।

9ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ ਜੋ ਝੂਠੇ ਦਰਸ਼ਣ ਵੇਖਦੇ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਉਹ ਨਾ ਤਾਂ ਮੇਰੀ ਪਰਜਾ ਦੀ ਸਭਾ ਵਿੱਚ ਸ਼ਾਮਲ ਹੋਣਗੇ, ਨਾ ਇਸਰਾਏਲ ਦੇ ਲੇਖੇ ਵਿੱਚ ਦਰਜ ਹੋਣਗੇ, ਨਾ ਉਹ ਇਸਰਾਏਲ ਦੀ ਧਰਤੀ ਵਿੱਚ ਵੜਨਗੇ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।

10“ ‘ਕਿਉਂਕਿ ਉਹ ਮੇਰੇ ਲੋਕਾਂ ਨੂੰ ਇਹ ਕਹਿ ਕੇ ਕੁਰਾਹੇ ਪਾਉਂਦੇ ਹਨ, “ਸ਼ਾਂਤੀ,” ਜਦੋਂ ਸ਼ਾਂਤੀ ਨਹੀਂ ਹੁੰਦੀ, ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ, ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ,

11ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ। ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ।

12ਜਦੋਂ ਕੰਧ ਢਹਿ ਜਾਵੇਗੀ, ਤਾਂ ਕੀ ਲੋਕ ਤੁਹਾਨੂੰ ਨਹੀਂ ਪੁੱਛਣਗੇ, “ਉਹ ਲਿਪਾਈ ਕਿੱਥੇ ਹੈ ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.