12ਜਦੋਂ ਕੰਧ ਢਹਿ ਜਾਵੇਗੀ, ਤਾਂ ਕੀ ਲੋਕ ਤੁਹਾਨੂੰ ਨਹੀਂ ਪੁੱਛਣਗੇ, “ਉਹ ਲਿਪਾਈ ਕਿੱਥੇ ਹੈ ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?”
13“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ।
14ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।
15ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ, “ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ,
16ਇਸਰਾਏਲ ਦੇ ਉਹ ਨਬੀਆਂ ਜਿਨ੍ਹਾਂ ਨੇ ਯੇਰੂਸ਼ਲੇਮ ਲਈ ਭਵਿੱਖਬਾਣੀ ਕੀਤੀ ਅਤੇ ਉਸ ਲਈ ਸ਼ਾਂਤੀ ਦੇ ਦਰਸ਼ਨ ਦੇਖੇ ਜਦੋਂ ਉੱਥੇ ਸ਼ਾਂਤੀ ਨਹੀਂ ਸੀ, ਯਾਹਵੇਹ ਦਾ ਵਾਕ ਹੈ।” ’