ਹਿਜ਼ਕੀਏਲ 13

ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ, “ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ,

Ezekiel 13:15 (UKJV) Thus will I accomplish my wrath upon the wall, and upon them that have daubed it with plaster, and will say unto you, The wall is no more, neither they that daubed it;

13“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ।

14ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।

15ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ, “ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ,

16ਇਸਰਾਏਲ ਦੇ ਉਹ ਨਬੀਆਂ ਜਿਨ੍ਹਾਂ ਨੇ ਯੇਰੂਸ਼ਲੇਮ ਲਈ ਭਵਿੱਖਬਾਣੀ ਕੀਤੀ ਅਤੇ ਉਸ ਲਈ ਸ਼ਾਂਤੀ ਦੇ ਦਰਸ਼ਨ ਦੇਖੇ ਜਦੋਂ ਉੱਥੇ ਸ਼ਾਂਤੀ ਨਹੀਂ ਸੀ, ਯਾਹਵੇਹ ਦਾ ਵਾਕ ਹੈ।” ’

17“ਹੁਣ, ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.