ਹਿਜ਼ਕੀਏਲ 13

ਅਤੇ ਆਖ ਕਿ ਪ੍ਰਭੂ ਯਾਹਵੇਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਆਪਣਿਆਂ ਡੋਲਿਆਂ ਉੱਤੇ ਜਾਦੂ ਦੇ ਤਾਬੀਜ਼ ਬੰਨ੍ਹਦੀਆਂ ਹਨ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰ ਸਕਣ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?

Ezekiel 13:18 (UKJV) And say, Thus says the Lord GOD; Woe to the women that sew pillows to all armholes, and make kerchiefs upon the head of every stature to hunt souls! Will all of you hunt the souls of my people, and will all of you save the souls alive that come unto you?

16ਇਸਰਾਏਲ ਦੇ ਉਹ ਨਬੀਆਂ ਜਿਨ੍ਹਾਂ ਨੇ ਯੇਰੂਸ਼ਲੇਮ ਲਈ ਭਵਿੱਖਬਾਣੀ ਕੀਤੀ ਅਤੇ ਉਸ ਲਈ ਸ਼ਾਂਤੀ ਦੇ ਦਰਸ਼ਨ ਦੇਖੇ ਜਦੋਂ ਉੱਥੇ ਸ਼ਾਂਤੀ ਨਹੀਂ ਸੀ, ਯਾਹਵੇਹ ਦਾ ਵਾਕ ਹੈ।” ’

17“ਹੁਣ, ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।

18ਅਤੇ ਆਖ ਕਿ ਪ੍ਰਭੂ ਯਾਹਵੇਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਆਪਣਿਆਂ ਡੋਲਿਆਂ ਉੱਤੇ ਜਾਦੂ ਦੇ ਤਾਬੀਜ਼ ਬੰਨ੍ਹਦੀਆਂ ਹਨ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰ ਸਕਣ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?

19ਤੂੰ ਮੇਰੇ ਲੋਕਾਂ ਵਿੱਚ ਕੁਝ ਮੁੱਠੀ ਜੌਂ ਅਤੇ ਰੋਟੀਆਂ ਦੇ ਟੁਕੜਿਆਂ ਲਈ ਮੈਨੂੰ ਅਪਵਿੱਤਰ ਕੀਤਾ ਹੈ। ਝੂਠ ਸੁਣਨ ਵਾਲੇ ਮੇਰੇ ਲੋਕਾਂ ਨੂੰ ਝੂਠ ਬੋਲ ਕੇ, ਤੁਸੀਂ ਉਹਨਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਨਹੀਂ ਮਰਨਾ ਚਾਹੀਦਾ ਸੀ ਅਤੇ ਜਿਨ੍ਹਾਂ ਨੂੰ ਜੀਣਾ ਨਹੀਂ ਚਾਹੀਦਾ ਸੀ, ਉਹਨਾਂ ਨੂੰ ਬਖਸ਼ਿਆ ਹੈ।

20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੁਹਾਡੇ ਤਵੀਜ਼ਾ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡਿਆਂ ਡੋਲਿਆ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.