17“ਹੁਣ, ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।
18ਅਤੇ ਆਖ ਕਿ ਪ੍ਰਭੂ ਯਾਹਵੇਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਆਪਣਿਆਂ ਡੋਲਿਆਂ ਉੱਤੇ ਜਾਦੂ ਦੇ ਤਾਬੀਜ਼ ਬੰਨ੍ਹਦੀਆਂ ਹਨ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰ ਸਕਣ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?
19ਤੂੰ ਮੇਰੇ ਲੋਕਾਂ ਵਿੱਚ ਕੁਝ ਮੁੱਠੀ ਜੌਂ ਅਤੇ ਰੋਟੀਆਂ ਦੇ ਟੁਕੜਿਆਂ ਲਈ ਮੈਨੂੰ ਅਪਵਿੱਤਰ ਕੀਤਾ ਹੈ। ਝੂਠ ਸੁਣਨ ਵਾਲੇ ਮੇਰੇ ਲੋਕਾਂ ਨੂੰ ਝੂਠ ਬੋਲ ਕੇ, ਤੁਸੀਂ ਉਹਨਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਨਹੀਂ ਮਰਨਾ ਚਾਹੀਦਾ ਸੀ ਅਤੇ ਜਿਨ੍ਹਾਂ ਨੂੰ ਜੀਣਾ ਨਹੀਂ ਚਾਹੀਦਾ ਸੀ, ਉਹਨਾਂ ਨੂੰ ਬਖਸ਼ਿਆ ਹੈ।
20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੁਹਾਡੇ ਤਵੀਜ਼ਾ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡਿਆਂ ਡੋਲਿਆ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।
21ਮੈਂ ਤੇਰੇ ਪਰਦੇ ਪਾੜਾਂਗਾ ਅਤੇ ਆਪਣੇ ਲੋਕਾਂ ਨੂੰ ਤੇਰੇ ਹੱਥੋਂ ਬਚਾਵਾਂਗਾ, ਅਤੇ ਉਹ ਫੇਰ ਤੇਰੀ ਸ਼ਕਤੀ ਦਾ ਸ਼ਿਕਾਰ ਨਹੀਂ ਹੋਣਗੇ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।