ਹਿਜ਼ਕੀਏਲ 13

“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੁਹਾਡੇ ਤਵੀਜ਼ਾ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡਿਆਂ ਡੋਲਿਆ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।

Ezekiel 13:20 (UKJV) Wherefore thus says the Lord GOD; Behold, I am against your pillows, wherewith all of you there hunt the souls to make them fly, and I will tear them from your arms, and will let the souls go, even the souls that all of you hunt to make them fly.

18ਅਤੇ ਆਖ ਕਿ ਪ੍ਰਭੂ ਯਾਹਵੇਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਆਪਣਿਆਂ ਡੋਲਿਆਂ ਉੱਤੇ ਜਾਦੂ ਦੇ ਤਾਬੀਜ਼ ਬੰਨ੍ਹਦੀਆਂ ਹਨ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰ ਸਕਣ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?

19ਤੂੰ ਮੇਰੇ ਲੋਕਾਂ ਵਿੱਚ ਕੁਝ ਮੁੱਠੀ ਜੌਂ ਅਤੇ ਰੋਟੀਆਂ ਦੇ ਟੁਕੜਿਆਂ ਲਈ ਮੈਨੂੰ ਅਪਵਿੱਤਰ ਕੀਤਾ ਹੈ। ਝੂਠ ਸੁਣਨ ਵਾਲੇ ਮੇਰੇ ਲੋਕਾਂ ਨੂੰ ਝੂਠ ਬੋਲ ਕੇ, ਤੁਸੀਂ ਉਹਨਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਨਹੀਂ ਮਰਨਾ ਚਾਹੀਦਾ ਸੀ ਅਤੇ ਜਿਨ੍ਹਾਂ ਨੂੰ ਜੀਣਾ ਨਹੀਂ ਚਾਹੀਦਾ ਸੀ, ਉਹਨਾਂ ਨੂੰ ਬਖਸ਼ਿਆ ਹੈ।

20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੁਹਾਡੇ ਤਵੀਜ਼ਾ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡਿਆਂ ਡੋਲਿਆ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।

21ਮੈਂ ਤੇਰੇ ਪਰਦੇ ਪਾੜਾਂਗਾ ਅਤੇ ਆਪਣੇ ਲੋਕਾਂ ਨੂੰ ਤੇਰੇ ਹੱਥੋਂ ਬਚਾਵਾਂਗਾ, ਅਤੇ ਉਹ ਫੇਰ ਤੇਰੀ ਸ਼ਕਤੀ ਦਾ ਸ਼ਿਕਾਰ ਨਹੀਂ ਹੋਣਗੇ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

22ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.