20“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੁਹਾਡੇ ਤਵੀਜ਼ਾ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡਿਆਂ ਡੋਲਿਆ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।
21ਮੈਂ ਤੇਰੇ ਪਰਦੇ ਪਾੜਾਂਗਾ ਅਤੇ ਆਪਣੇ ਲੋਕਾਂ ਨੂੰ ਤੇਰੇ ਹੱਥੋਂ ਬਚਾਵਾਂਗਾ, ਅਤੇ ਉਹ ਫੇਰ ਤੇਰੀ ਸ਼ਕਤੀ ਦਾ ਸ਼ਿਕਾਰ ਨਹੀਂ ਹੋਣਗੇ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।
22ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ,
23ਇਸ ਲਈ ਤੁਸੀਂ ਹੁਣ ਝੂਠੇ ਦਰਸ਼ਣ ਜਾਂ ਭਵਿੱਖਬਾਣੀ ਨਹੀਂ ਵੇਖੋਂਗੇ। ਮੈਂ ਆਪਣੇ ਲੋਕਾਂ ਨੂੰ ਤੇਰੇ ਹੱਥੋਂ ਬਚਾਵਾਂਗਾ ਅਤੇ ਫਿਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਾਹਵੇਹ ਹਾਂ।’ ”