ਹਿਜ਼ਕੀਏਲ 13

ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੀ ਆਤਮਾ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ!

Ezekiel 13:3 (UKJV) Thus says the Lord GOD; Woe unto the foolish prophets, that follow their own spirit, and have seen nothing!

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ‘ਕਿ ਯਾਹਵੇਹ ਦਾ ਬਚਨ ਸੁਣੋ!

3ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੀ ਆਤਮਾ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ!

4ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।

5ਤੁਸੀਂ ਇਸਰਾਏਲ ਦੇ ਲੋਕਾਂ ਲਈ ਇਸ ਕੰਧ ਦੀਆਂ ਤਰੇੜਾ ਦੀ ਮੁਰੰਮਤ ਕਰਨ ਲਈ ਉੱਪਰ ਨਹੀਂ ਗਏ ਤਾਂ ਜੋ ਇਹ ਯਾਹਵੇਹ ਦੇ ਦਿਨ ਦੀ ਲੜਾਈ ਵਿੱਚ ਮਜ਼ਬੂਤ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.