ਹਿਜ਼ਕੀਏਲ 13

ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।

Ezekiel 13:4 (UKJV) O Israel, your prophets are like the foxes in the deserts.

2“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ‘ਕਿ ਯਾਹਵੇਹ ਦਾ ਬਚਨ ਸੁਣੋ!

3ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੀ ਆਤਮਾ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ!

4ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।

5ਤੁਸੀਂ ਇਸਰਾਏਲ ਦੇ ਲੋਕਾਂ ਲਈ ਇਸ ਕੰਧ ਦੀਆਂ ਤਰੇੜਾ ਦੀ ਮੁਰੰਮਤ ਕਰਨ ਲਈ ਉੱਪਰ ਨਹੀਂ ਗਏ ਤਾਂ ਜੋ ਇਹ ਯਾਹਵੇਹ ਦੇ ਦਿਨ ਦੀ ਲੜਾਈ ਵਿੱਚ ਮਜ਼ਬੂਤ ਰਹੇ।

6ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਉਹਨਾਂ ਨੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ। ਹਾਲਾਂਕਿ ਯਾਹਵੇਹ ਨੇ ਉਹਨਾਂ ਨੂੰ ਨਹੀਂ ਭੇਜਿਆ ਪਰ ਫਿਰ ਵੀ ਉਹ ਕਹਿੰਦੇ ਹਨ, “ਯਾਹਵੇਹ ਇਹ ਘੋਸ਼ਣਾ ਕਰਦਾ ਹੈ,” ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਭਵਿੱਖਬਾਣੀ ਪੂਰੀ ਹੋ ਜਾਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.