9“ ‘ਅਤੇ ਜੇ ਨਬੀ ਨੂੰ ਭਵਿੱਖਬਾਣੀ ਕਰਨ ਲਈ ਭਰਮਾਇਆ ਗਿਆ ਹੈ, ਤਾਂ ਮੈਂ ਯਾਹਵੇਹ ਉਸ ਨਬੀ ਨੂੰ ਭਰਮਾਇਆ ਹੈ, ਅਤੇ ਮੈਂ ਉਸ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਉਸ ਨੂੰ ਆਪਣੀ ਪਰਜਾ ਇਸਰਾਏਲ ਵਿੱਚੋਂ ਨਸ਼ਟ ਕਰ ਦਿਆਂਗਾ।
10ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ।
11ਫਿਰ ਇਸਰਾਏਲ ਦੇ ਲੋਕ ਮੇਰੇ ਤੋਂ ਭਟਕਣਗੇ ਨਹੀਂ, ਅਤੇ ਨਾ ਹੀ ਉਹ ਆਪਣੇ ਆਪ ਨੂੰ ਆਪਣੇ ਸਾਰੇ ਪਾਪਾਂ ਨਾਲ ਅਸ਼ੁੱਧ ਕਰਨਗੇ। ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”
12ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
13“ਹੇ ਮਨੁੱਖ ਦੇ ਪੁੱਤਰ, ਜੇਕਰ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ,