ਹਿਜ਼ਕੀਏਲ 14

ਭਾਵੇਂ ਉਸ ਵਿੱਚ ਨੋਹ, ਦਾਨੀਏਲ ਅਤੇ ਅੱਯੋਬ ਤਿੰਨ ਮਨੁੱਖ ਹੋਣ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।

Ezekiel 14:14 (UKJV) Though these three men, Noah, Daniel, and Job, were in it, they should deliver but their own souls by their righteousness, says the Lord GOD.

12ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

13“ਹੇ ਮਨੁੱਖ ਦੇ ਪੁੱਤਰ, ਜੇਕਰ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ,

14ਭਾਵੇਂ ਉਸ ਵਿੱਚ ਨੋਹ, ਦਾਨੀਏਲ ਅਤੇ ਅੱਯੋਬ ਤਿੰਨ ਮਨੁੱਖ ਹੋਣ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।

15“ਜਾਂ ਜੇਕਰ ਮੈਂ ਉਸ ਦੇਸ਼ ਵਿੱਚ ਜੰਗਲੀ ਜਾਨਵਰਾਂ ਨੂੰ ਭੇਜਾਂ ਅਤੇ ਉਹ ਉਸ ਨੂੰ ਬੇ-ਔਲਾਦ ਛੱਡ ਦੇਣ ਅਤੇ ਉਹ ਵਿਰਾਨ ਹੋ ਜਾਵੇ ਤਾਂ ਜੋ ਦਰਿੰਦਿਆਂ ਦੇ ਕਾਰਨ ਕੋਈ ਵੀ ਉਸ ਵਿੱਚੋਂ ਦੀ ਲੰਘ ਨਾ ਸਕੇ,

16ਤਾਂ ਵੀ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.