ਹਿਜ਼ਕੀਏਲ 14

ਤਾਂ ਵੀ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।

Ezekiel 14:16 (UKJV) Though these three men were in it, as I live, says the Lord GOD, they shall deliver neither sons nor daughters; they only shall be delivered, but the land shall be desolate.

14ਭਾਵੇਂ ਉਸ ਵਿੱਚ ਨੋਹ, ਦਾਨੀਏਲ ਅਤੇ ਅੱਯੋਬ ਤਿੰਨ ਮਨੁੱਖ ਹੋਣ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।

15“ਜਾਂ ਜੇਕਰ ਮੈਂ ਉਸ ਦੇਸ਼ ਵਿੱਚ ਜੰਗਲੀ ਜਾਨਵਰਾਂ ਨੂੰ ਭੇਜਾਂ ਅਤੇ ਉਹ ਉਸ ਨੂੰ ਬੇ-ਔਲਾਦ ਛੱਡ ਦੇਣ ਅਤੇ ਉਹ ਵਿਰਾਨ ਹੋ ਜਾਵੇ ਤਾਂ ਜੋ ਦਰਿੰਦਿਆਂ ਦੇ ਕਾਰਨ ਕੋਈ ਵੀ ਉਸ ਵਿੱਚੋਂ ਦੀ ਲੰਘ ਨਾ ਸਕੇ,

16ਤਾਂ ਵੀ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।

17“ਜਾਂ ਮੈਂ ਉਸ ਦੇਸ਼ ਦੇ ਵਿਰੁੱਧ ਤਲਵਾਰ ਲਿਆਵਾਂ ਅਤੇ ਆਖਾਂ, ‘ਤਲਵਾਰ ਸਾਰੇ ਦੇਸ਼ ਵਿੱਚੋਂ ਦੀ ਲੰਘ,’ ਅਤੇ ਮੈਂ ਉਸ ਦੇ ਲੋਕਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰ ਦਿਆਂ,

18ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਭਾਵੇਂ ਇਹ ਤਿੰਨ ਮਨੁੱਖ ਇਸ ਵਿੱਚ ਹੋਣ, ਤਾਂ ਵੀ ਉਹ ਆਪਣੇ ਪੁੱਤਰਾਂ ਜਾਂ ਧੀਆਂ ਨੂੰ ਨਹੀਂ ਬਚਾ ਸਕਣਗੇ। ਉਹ ਇਕੱਲੇ ਹੀ ਬਚ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.