ਹਿਜ਼ਕੀਏਲ 14

ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਭਾਵੇਂ ਇਹ ਤਿੰਨ ਮਨੁੱਖ ਇਸ ਵਿੱਚ ਹੋਣ, ਤਾਂ ਵੀ ਉਹ ਆਪਣੇ ਪੁੱਤਰਾਂ ਜਾਂ ਧੀਆਂ ਨੂੰ ਨਹੀਂ ਬਚਾ ਸਕਣਗੇ। ਉਹ ਇਕੱਲੇ ਹੀ ਬਚ ਜਾਣਗੇ।

Ezekiel 14:18 (UKJV) Though these three men were in it, as I live, says the Lord GOD, they shall deliver neither sons nor daughters, but they only shall be delivered themselves.

16ਤਾਂ ਵੀ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।

17“ਜਾਂ ਮੈਂ ਉਸ ਦੇਸ਼ ਦੇ ਵਿਰੁੱਧ ਤਲਵਾਰ ਲਿਆਵਾਂ ਅਤੇ ਆਖਾਂ, ‘ਤਲਵਾਰ ਸਾਰੇ ਦੇਸ਼ ਵਿੱਚੋਂ ਦੀ ਲੰਘ,’ ਅਤੇ ਮੈਂ ਉਸ ਦੇ ਲੋਕਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰ ਦਿਆਂ,

18ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਭਾਵੇਂ ਇਹ ਤਿੰਨ ਮਨੁੱਖ ਇਸ ਵਿੱਚ ਹੋਣ, ਤਾਂ ਵੀ ਉਹ ਆਪਣੇ ਪੁੱਤਰਾਂ ਜਾਂ ਧੀਆਂ ਨੂੰ ਨਹੀਂ ਬਚਾ ਸਕਣਗੇ। ਉਹ ਇਕੱਲੇ ਹੀ ਬਚ ਜਾਣਗੇ।

19“ਜਾਂ ਜੇਕਰ ਮੈਂ ਉਸ ਧਰਤੀ ਉੱਤੇ ਕੋਈ ਬਿਪਤਾ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਉਸ ਦੇ ਲੋਕਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰ ਸੁੱਟਾਂ,

20ਭਾਵੇਂ ਨੋਹ, ਦਾਨੀਏਲ ਅਤੇ ਅੱਯੋਬ ਉਸ ਵਿੱਚ ਹੋਣ ਤਾਂ ਵੀ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.