ਹਿਜ਼ਕੀਏਲ 14

“ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਹ ਕਿੰਨਾ ਮਾੜਾ ਹੋਵੇਗਾ ਜਦੋਂ ਮੈਂ ਯੇਰੂਸ਼ਲੇਮ ਦੇ ਵਿਰੁੱਧ ਆਪਣੇ ਚਾਰ ਭਿਆਨਕ ਨਿਆਂ ਭੇਜਾਂਗਾ, ਤਲਵਾਰ, ਕਾਲ, ਜੰਗਲੀ ਜਾਨਵਰ ਅਤੇ ਮਹਾਂਮਾਰੀ ਉਸ ਦੇ ਮਨੁੱਖਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰਨ ਲਈ!

Ezekiel 14:21 (UKJV) For thus says the Lord GOD; How much more when I send my four sore judgments upon Jerusalem, the sword, and the famine, and the dangerous beast, and the pestilence, to cut off from it man and beast?

19“ਜਾਂ ਜੇਕਰ ਮੈਂ ਉਸ ਧਰਤੀ ਉੱਤੇ ਕੋਈ ਬਿਪਤਾ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਉਸ ਦੇ ਲੋਕਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰ ਸੁੱਟਾਂ,

20ਭਾਵੇਂ ਨੋਹ, ਦਾਨੀਏਲ ਅਤੇ ਅੱਯੋਬ ਉਸ ਵਿੱਚ ਹੋਣ ਤਾਂ ਵੀ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।

21“ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਹ ਕਿੰਨਾ ਮਾੜਾ ਹੋਵੇਗਾ ਜਦੋਂ ਮੈਂ ਯੇਰੂਸ਼ਲੇਮ ਦੇ ਵਿਰੁੱਧ ਆਪਣੇ ਚਾਰ ਭਿਆਨਕ ਨਿਆਂ ਭੇਜਾਂਗਾ, ਤਲਵਾਰ, ਕਾਲ, ਜੰਗਲੀ ਜਾਨਵਰ ਅਤੇ ਮਹਾਂਮਾਰੀ ਉਸ ਦੇ ਮਨੁੱਖਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰਨ ਲਈ!

22ਫਿਰ ਵੀ ਕੁਝ ਪੁੱਤਰ ਅਤੇ ਧੀਆਂ ਬਚੇ ਰਹਿਣਗੇ, ਜਿਨ੍ਹਾਂ ਨੂੰ ਇਸ ਵਿੱਚੋਂ ਬਾਹਰ ਲਿਆਂਦਾ ਜਾਵੇਗਾ। ਉਹ ਤੁਹਾਡੇ ਕੋਲ ਆਉਣਗੇ, ਅਤੇ ਜਦੋਂ ਤੁਸੀਂ ਉਹਨਾਂ ਦੇ ਚਾਲ-ਚਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਨੂੰ ਉਸ ਤਬਾਹੀ ਬਾਰੇ ਤਸੱਲੀ ਮਿਲੇਗੀ ਜੋ ਮੈਂ ਯੇਰੂਸ਼ਲੇਮ ਉੱਤੇ ਲਿਆਂਦੀ ਹੈ ਹਰ ਬਿਪਤਾ ਜੋ ਮੈਂ ਇਸ ਉੱਤੇ ਲਿਆਇਆ ਹੈ।

23ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.