ਹਿਜ਼ਕੀਏਲ 14

“ ‘ਜਦੋਂ ਕੋਈ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਪਰਦੇਸੀਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੇਰੇ ਤੋਂ ਵੱਖ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਾਹਵੇਹ ਆਪੇ ਹੀ ਉੱਤਰ ਦਿਆਂਗਾ।

Ezekiel 14:7 (UKJV) For every one of the house of Israel, or of the stranger that sojourns in Israel, which separates himself from me, and sets up his idols in his heart, and puts the stumbling block of his iniquity before his face, and comes to a prophet to enquire of him concerning me; I the LORD will answer him by myself:

5ਮੈਂ ਅਜਿਹਾ ਇਸਰਾਏਲ ਦੇ ਲੋਕਾਂ ਦੇ ਦਿਲਾਂ ਨੂੰ ਮੁੜ ਹਾਸਲ ਕਰਨ ਲਈ ਕਰਾਂਗਾ, ਜਿਨ੍ਹਾਂ ਨੇ ਆਪਣੇ ਬੁੱਤਾਂ ਲਈ ਮੈਨੂੰ ਛੱਡ ਦਿੱਤਾ ਹੈ।’

6“ਇਸ ਲਈ ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਤੋਬਾ ਕਰੋ! ਆਪਣੀਆਂ ਮੂਰਤੀਆਂ ਤੋਂ ਮੁੜੋ ਅਤੇ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਤਿਆਗ ਦਿਓ!

7“ ‘ਜਦੋਂ ਕੋਈ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਪਰਦੇਸੀਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੇਰੇ ਤੋਂ ਵੱਖ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਾਹਵੇਹ ਆਪੇ ਹੀ ਉੱਤਰ ਦਿਆਂਗਾ।

8ਮੈਂ ਉਹਨਾਂ ਦੇ ਵਿਰੁੱਧ ਆਪਣਾ ਚਿਹਰਾ ਕਰਾਂਗਾ ਅਤੇ ਉਹਨਾਂ ਨੂੰ ਇੱਕ ਮਿਸਾਲ ਅਤੇ ਉਪਦੇਸ਼ ਬਣਾਵਾਂਗਾ। ਮੈਂ ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਹਟਾ ਦਿਆਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

9“ ‘ਅਤੇ ਜੇ ਨਬੀ ਨੂੰ ਭਵਿੱਖਬਾਣੀ ਕਰਨ ਲਈ ਭਰਮਾਇਆ ਗਿਆ ਹੈ, ਤਾਂ ਮੈਂ ਯਾਹਵੇਹ ਉਸ ਨਬੀ ਨੂੰ ਭਰਮਾਇਆ ਹੈ, ਅਤੇ ਮੈਂ ਉਸ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਉਸ ਨੂੰ ਆਪਣੀ ਪਰਜਾ ਇਸਰਾਏਲ ਵਿੱਚੋਂ ਨਸ਼ਟ ਕਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.