6“ਇਸ ਲਈ ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਤੋਬਾ ਕਰੋ! ਆਪਣੀਆਂ ਮੂਰਤੀਆਂ ਤੋਂ ਮੁੜੋ ਅਤੇ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਤਿਆਗ ਦਿਓ!
7“ ‘ਜਦੋਂ ਕੋਈ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਪਰਦੇਸੀਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੇਰੇ ਤੋਂ ਵੱਖ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਾਹਵੇਹ ਆਪੇ ਹੀ ਉੱਤਰ ਦਿਆਂਗਾ।
8ਮੈਂ ਉਹਨਾਂ ਦੇ ਵਿਰੁੱਧ ਆਪਣਾ ਚਿਹਰਾ ਕਰਾਂਗਾ ਅਤੇ ਉਹਨਾਂ ਨੂੰ ਇੱਕ ਮਿਸਾਲ ਅਤੇ ਉਪਦੇਸ਼ ਬਣਾਵਾਂਗਾ। ਮੈਂ ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਹਟਾ ਦਿਆਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।
9“ ‘ਅਤੇ ਜੇ ਨਬੀ ਨੂੰ ਭਵਿੱਖਬਾਣੀ ਕਰਨ ਲਈ ਭਰਮਾਇਆ ਗਿਆ ਹੈ, ਤਾਂ ਮੈਂ ਯਾਹਵੇਹ ਉਸ ਨਬੀ ਨੂੰ ਭਰਮਾਇਆ ਹੈ, ਅਤੇ ਮੈਂ ਉਸ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਉਸ ਨੂੰ ਆਪਣੀ ਪਰਜਾ ਇਸਰਾਏਲ ਵਿੱਚੋਂ ਨਸ਼ਟ ਕਰ ਦਿਆਂਗਾ।
10ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ।