ਹਿਜ਼ਕੀਏਲ 14

“ ‘ਅਤੇ ਜੇ ਨਬੀ ਨੂੰ ਭਵਿੱਖਬਾਣੀ ਕਰਨ ਲਈ ਭਰਮਾਇਆ ਗਿਆ ਹੈ, ਤਾਂ ਮੈਂ ਯਾਹਵੇਹ ਉਸ ਨਬੀ ਨੂੰ ਭਰਮਾਇਆ ਹੈ, ਅਤੇ ਮੈਂ ਉਸ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਉਸ ਨੂੰ ਆਪਣੀ ਪਰਜਾ ਇਸਰਾਏਲ ਵਿੱਚੋਂ ਨਸ਼ਟ ਕਰ ਦਿਆਂਗਾ।

Ezekiel 14:9 (UKJV) And if the prophet be deceived when he has spoken a thing, I the LORD have deceived that prophet, and I will stretch out my hand upon him, and will destroy him from the midst of my people Israel.

7“ ‘ਜਦੋਂ ਕੋਈ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਪਰਦੇਸੀਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੇਰੇ ਤੋਂ ਵੱਖ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਾਹਵੇਹ ਆਪੇ ਹੀ ਉੱਤਰ ਦਿਆਂਗਾ।

8ਮੈਂ ਉਹਨਾਂ ਦੇ ਵਿਰੁੱਧ ਆਪਣਾ ਚਿਹਰਾ ਕਰਾਂਗਾ ਅਤੇ ਉਹਨਾਂ ਨੂੰ ਇੱਕ ਮਿਸਾਲ ਅਤੇ ਉਪਦੇਸ਼ ਬਣਾਵਾਂਗਾ। ਮੈਂ ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਹਟਾ ਦਿਆਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

9“ ‘ਅਤੇ ਜੇ ਨਬੀ ਨੂੰ ਭਵਿੱਖਬਾਣੀ ਕਰਨ ਲਈ ਭਰਮਾਇਆ ਗਿਆ ਹੈ, ਤਾਂ ਮੈਂ ਯਾਹਵੇਹ ਉਸ ਨਬੀ ਨੂੰ ਭਰਮਾਇਆ ਹੈ, ਅਤੇ ਮੈਂ ਉਸ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਉਸ ਨੂੰ ਆਪਣੀ ਪਰਜਾ ਇਸਰਾਏਲ ਵਿੱਚੋਂ ਨਸ਼ਟ ਕਰ ਦਿਆਂਗਾ।

10ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ।

11ਫਿਰ ਇਸਰਾਏਲ ਦੇ ਲੋਕ ਮੇਰੇ ਤੋਂ ਭਟਕਣਗੇ ਨਹੀਂ, ਅਤੇ ਨਾ ਹੀ ਉਹ ਆਪਣੇ ਆਪ ਨੂੰ ਆਪਣੇ ਸਾਰੇ ਪਾਪਾਂ ਨਾਲ ਅਸ਼ੁੱਧ ਕਰਨਗੇ। ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.