ਹਿਜ਼ਕੀਏਲ 15

“ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?

Ezekiel 15:2 (UKJV) Son of man, what is the vine tree more than any tree, or than a branch which is among the trees of the forest?

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?

3ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?

4ਅਤੇ ਜਦੋਂ ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.