ਹਿਜ਼ਕੀਏਲ 15

ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?

Ezekiel 15:3 (UKJV) Shall wood be taken thereof to do any work? or will men take a pin of it to hang any vessel thereon?

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?

3ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?

4ਅਤੇ ਜਦੋਂ ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?

5ਜੇਕਰ ਇਹ ਕਿਸੇ ਚੀਜ਼ ਲਈ ਲਾਭਦਾਇਕ ਨਹੀਂ ਸੀ ਜਦੋਂ ਉਹ ਪੂਰੀ ਸੀ, ਤਾਂ ਜਦੋਂ ਅੱਗ ਨੇ ਇਸ ਨੂੰ ਸਾੜ ਦਿੱਤਾ ਹੈ ਅਤੇ ਉਹ ਸੜ ਗਈ ਤਾਂ ਇਹ ਹੋਰ ਕਿੰਨਾ ਲਾਭਦਾਇਕ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.