6“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚ ਅੰਗੂਰੀ ਦੀ ਵੇਲ ਨੂੰ ਅੱਗ ਲਈ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਮੈਂ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨਾਲ ਵਰਤਾਓ ਕਰਾਂਗਾ।
7ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
8ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”