ਹਿਜ਼ਕੀਏਲ 16

ਇਸ ਲਈ ਤੈਨੂੰ ਸੋਨੇ ਅਤੇ ਚਾਂਦੀ ਨਾਲ ਸ਼ਿੰਗਾਰਿਆ ਗਿਆ ਸੀ; ਅਤੇ ਤੇਰੇ ਕੱਪੜੇ ਕਤਾਨੀ, ਮਹਿੰਗੀ ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ। ਤੇਰਾ ਭੋਜਨ ਸ਼ਹਿਦ, ਜ਼ੈਤੂਨ ਦਾ ਤੇਲ ਅਤੇ ਵਧੀਆ ਆਟਾ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।

Ezekiel 16:13 (UKJV) Thus were you decked with gold and silver; and your raiment was of fine linen, and silk, and broidered work; you did eat fine flour, and honey, and oil: and you were exceeding beautiful, and you did prosper into a kingdom.

11ਮੈਂ ਤੈਨੂੰ ਗਹਿਣਿਆਂ ਨਾਲ ਸ਼ਿੰਗਾਰਿਆ: ਮੈਂ ਤੇਰੀਆਂ ਬਾਹਾਂ ਵਿੱਚ ਕੰਗਣ ਅਤੇ ਤੇਰੇ ਗਲੇ ਵਿੱਚ ਇੱਕ ਹਾਰ ਪਾਇਆ,

12ਅਤੇ ਮੈਂ ਤੇਰੇ ਨੱਕ ਵਿੱਚ ਨੱਥ, ਤੇਰੇ ਕੰਨਾਂ ਵਿੱਚ ਮੁੰਦਰੀਆਂ ਅਤੇ ਤੇਰੇ ਸਿਰ ਉੱਤੇ ਇੱਕ ਸੁੰਦਰ ਤਾਜ ਰੱਖਿਆ।

13ਇਸ ਲਈ ਤੈਨੂੰ ਸੋਨੇ ਅਤੇ ਚਾਂਦੀ ਨਾਲ ਸ਼ਿੰਗਾਰਿਆ ਗਿਆ ਸੀ; ਅਤੇ ਤੇਰੇ ਕੱਪੜੇ ਕਤਾਨੀ, ਮਹਿੰਗੀ ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ। ਤੇਰਾ ਭੋਜਨ ਸ਼ਹਿਦ, ਜ਼ੈਤੂਨ ਦਾ ਤੇਲ ਅਤੇ ਵਧੀਆ ਆਟਾ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।

14ਅਤੇ ਤੇਰੀ ਸੁੰਦਰਤਾ ਦੇ ਕਾਰਨ ਕੌਮਾਂ ਵਿੱਚ ਤੇਰੀ ਪ੍ਰਸਿੱਧੀ ਫੈਲ ਗਈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖਸ਼ਿਆ ਸੀ, ਸੰਪੂਰਨ ਹੋ ਗਈ, ਦਾ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

15“ ‘ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.