ਹਿਜ਼ਕੀਏਲ 16

ਅਤੇ ਤੇਰੀ ਸੁੰਦਰਤਾ ਦੇ ਕਾਰਨ ਕੌਮਾਂ ਵਿੱਚ ਤੇਰੀ ਪ੍ਰਸਿੱਧੀ ਫੈਲ ਗਈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖਸ਼ਿਆ ਸੀ, ਸੰਪੂਰਨ ਹੋ ਗਈ, ਦਾ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Ezekiel 16:14 (UKJV) And your renown went forth among the heathen for your beauty: for it was perfect through my loveliness, which I had put upon you, says the Lord GOD.

12ਅਤੇ ਮੈਂ ਤੇਰੇ ਨੱਕ ਵਿੱਚ ਨੱਥ, ਤੇਰੇ ਕੰਨਾਂ ਵਿੱਚ ਮੁੰਦਰੀਆਂ ਅਤੇ ਤੇਰੇ ਸਿਰ ਉੱਤੇ ਇੱਕ ਸੁੰਦਰ ਤਾਜ ਰੱਖਿਆ।

13ਇਸ ਲਈ ਤੈਨੂੰ ਸੋਨੇ ਅਤੇ ਚਾਂਦੀ ਨਾਲ ਸ਼ਿੰਗਾਰਿਆ ਗਿਆ ਸੀ; ਅਤੇ ਤੇਰੇ ਕੱਪੜੇ ਕਤਾਨੀ, ਮਹਿੰਗੀ ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ। ਤੇਰਾ ਭੋਜਨ ਸ਼ਹਿਦ, ਜ਼ੈਤੂਨ ਦਾ ਤੇਲ ਅਤੇ ਵਧੀਆ ਆਟਾ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।

14ਅਤੇ ਤੇਰੀ ਸੁੰਦਰਤਾ ਦੇ ਕਾਰਨ ਕੌਮਾਂ ਵਿੱਚ ਤੇਰੀ ਪ੍ਰਸਿੱਧੀ ਫੈਲ ਗਈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖਸ਼ਿਆ ਸੀ, ਸੰਪੂਰਨ ਹੋ ਗਈ, ਦਾ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

15“ ‘ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।

16ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.