ਹਿਜ਼ਕੀਏਲ 16

“ ‘ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।

Ezekiel 16:15 (UKJV) But you did trust in yours own beauty, and played the harlot because of your renown, and poured out your fornications on every one that passed by; his it was.

13ਇਸ ਲਈ ਤੈਨੂੰ ਸੋਨੇ ਅਤੇ ਚਾਂਦੀ ਨਾਲ ਸ਼ਿੰਗਾਰਿਆ ਗਿਆ ਸੀ; ਅਤੇ ਤੇਰੇ ਕੱਪੜੇ ਕਤਾਨੀ, ਮਹਿੰਗੀ ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ। ਤੇਰਾ ਭੋਜਨ ਸ਼ਹਿਦ, ਜ਼ੈਤੂਨ ਦਾ ਤੇਲ ਅਤੇ ਵਧੀਆ ਆਟਾ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।

14ਅਤੇ ਤੇਰੀ ਸੁੰਦਰਤਾ ਦੇ ਕਾਰਨ ਕੌਮਾਂ ਵਿੱਚ ਤੇਰੀ ਪ੍ਰਸਿੱਧੀ ਫੈਲ ਗਈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖਸ਼ਿਆ ਸੀ, ਸੰਪੂਰਨ ਹੋ ਗਈ, ਦਾ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

15“ ‘ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।

16ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ।

17ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.