15“ ‘ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।
16ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ।
17ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।
18ਅਤੇ ਤੂੰ ਉਹਨਾਂ ਨੂੰ ਪਹਿਨਣ ਲਈ ਆਪਣੇ ਕਢਾਈ ਵਾਲੇ ਕੱਪੜੇ ਲਏ ਅਤੇ ਤੂੰ ਉਹਨਾਂ ਦੇ ਅੱਗੇ ਮੇਰਾ ਤੇਲ ਅਤੇ ਧੂਪ ਚੜ੍ਹਾਈ।
19ਨਾਲੇ ਉਹ ਭੋਜਨ ਜੋ ਮੈਂ ਤੈਨੂੰ ਦਿੱਤਾ, ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।