ਹਿਜ਼ਕੀਏਲ 16

ਨਾਲੇ ਉਹ ਭੋਜਨ ਜੋ ਮੈਂ ਤੈਨੂੰ ਦਿੱਤਾ, ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Ezekiel 16:19 (UKJV) My food also which I gave you, fine flour, and oil, and honey, wherewith I fed you, you have even set it before them for a sweet savour: and thus it was, says the Lord GOD.

17ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।

18ਅਤੇ ਤੂੰ ਉਹਨਾਂ ਨੂੰ ਪਹਿਨਣ ਲਈ ਆਪਣੇ ਕਢਾਈ ਵਾਲੇ ਕੱਪੜੇ ਲਏ ਅਤੇ ਤੂੰ ਉਹਨਾਂ ਦੇ ਅੱਗੇ ਮੇਰਾ ਤੇਲ ਅਤੇ ਧੂਪ ਚੜ੍ਹਾਈ।

19ਨਾਲੇ ਉਹ ਭੋਜਨ ਜੋ ਮੈਂ ਤੈਨੂੰ ਦਿੱਤਾ, ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

20“ ‘ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ?

21ਤੂੰ ਮੇਰੇ ਬੱਚਿਆਂ ਨੂੰ ਵੱਢ ਕੇ ਮੂਰਤੀਆਂ ਅੱਗੇ ਚੜ੍ਹਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.