1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
2“ਹੇ ਮਨੁੱਖ ਦੇ ਪੁੱਤਰ, ਯੇਰੂਸ਼ਲੇਮ ਨੂੰ ਉਸ ਦੇ ਘਿਣਾਉਣੇ ਕੰਮਾਂ ਬਾਰੇ ਦੱਸ
3ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਯੇਰੂਸ਼ਲੇਮ ਨੂੰ ਇਹ ਆਖਦਾ ਹੈ ਕਿ ਤੁਹਾਡਾ ਵੰਸ਼ ਅਤੇ ਜਨਮ ਕਨਾਨੀਆਂ ਦੇ ਦੇਸ਼ ਵਿੱਚ ਸੀ; ਤੇਰਾ ਪਿਤਾ ਅਮੋਰੀ ਸੀ ਅਤੇ ਤੇਰੀ ਮਾਂ ਹਿੱਤੀ ਸੀ।
4ਜਿਸ ਦਿਨ ਤੇਰਾ ਜਨਮ ਹੋਇਆ, ਉਸ ਦਿਨ ਤੇਰਾ ਨਾੜੂ ਨਾ ਕੱਟਿਆ ਗਿਆ, ਨਾ ਤੈਨੂੰ ਸ਼ੁੱਧ ਕਰਨ ਲਈ ਪਾਣੀ ਨਾਲ ਧੋਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਨਾ ਹੀ ਕੱਪੜੇ ਵਿੱਚ ਲਪੇਟਿਆ ਗਿਆ।