ਹਿਜ਼ਕੀਏਲ 16

ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਯੇਰੂਸ਼ਲੇਮ ਨੂੰ ਇਹ ਆਖਦਾ ਹੈ ਕਿ ਤੁਹਾਡਾ ਵੰਸ਼ ਅਤੇ ਜਨਮ ਕਨਾਨੀਆਂ ਦੇ ਦੇਸ਼ ਵਿੱਚ ਸੀ; ਤੇਰਾ ਪਿਤਾ ਅਮੋਰੀ ਸੀ ਅਤੇ ਤੇਰੀ ਮਾਂ ਹਿੱਤੀ ਸੀ।

Ezekiel 16:3 (UKJV) And say, Thus says the Lord GOD unto Jerusalem; Your birth and your nativity is of the land of Canaan; your father was an Amorite, and your mother an Hittite.

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਯੇਰੂਸ਼ਲੇਮ ਨੂੰ ਉਸ ਦੇ ਘਿਣਾਉਣੇ ਕੰਮਾਂ ਬਾਰੇ ਦੱਸ

3ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਯੇਰੂਸ਼ਲੇਮ ਨੂੰ ਇਹ ਆਖਦਾ ਹੈ ਕਿ ਤੁਹਾਡਾ ਵੰਸ਼ ਅਤੇ ਜਨਮ ਕਨਾਨੀਆਂ ਦੇ ਦੇਸ਼ ਵਿੱਚ ਸੀ; ਤੇਰਾ ਪਿਤਾ ਅਮੋਰੀ ਸੀ ਅਤੇ ਤੇਰੀ ਮਾਂ ਹਿੱਤੀ ਸੀ।

4ਜਿਸ ਦਿਨ ਤੇਰਾ ਜਨਮ ਹੋਇਆ, ਉਸ ਦਿਨ ਤੇਰਾ ਨਾੜੂ ਨਾ ਕੱਟਿਆ ਗਿਆ, ਨਾ ਤੈਨੂੰ ਸ਼ੁੱਧ ਕਰਨ ਲਈ ਪਾਣੀ ਨਾਲ ਧੋਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਨਾ ਹੀ ਕੱਪੜੇ ਵਿੱਚ ਲਪੇਟਿਆ ਗਿਆ।

5ਕਿਸੇ ਨੇ ਵੀ ਤੇਰੇ ਵੱਲ ਤਰਸ ਦੀ ਨਜ਼ਰ ਨਾਲ ਨਹੀਂ ਵੇਖਿਆ ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.