ਹਿਜ਼ਕੀਏਲ 16

“ ‘ਮੈਂ ਤੇਰੇ ਵਿਰੁੱਧ ਗੁੱਸੇ ਨਾਲ ਭਰਿਆ ਹੋਇਆ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ!

Ezekiel 16:30 (UKJV) How weak is yours heart, says the LORD GOD, seeing you do all these things, the work of an domineering whorish woman;

28ਤੂੰ ਅੱਸ਼ੂਰੀਆਂ ਨਾਲ ਵੀ ਵਿਭਚਾਰ ਕੀਤਾ, ਕਿਉਂਕਿ ਤੂੰ ਸੰਤੁਸ਼ਟ ਨਹੀਂ ਹੁੰਦੀ ਸੀ; ਅਤੇ ਉਹਨਾਂ ਨਾਲ ਵਿਭਚਾਰ ਕਰਨ ਤੋਂ ਬਾਅਦ ਵੀ ਤੂੰ ਸੰਤੁਸ਼ਟ ਨਹੀਂ ਹੋਈ ਸੀ।

29ਫਿਰ ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ, ਪਰ ਉਸ ਨਾਲ ਵੀ ਤੂੰ ਸੰਤੁਸ਼ਟ ਨਹੀਂ ਹੋਈ।

30“ ‘ਮੈਂ ਤੇਰੇ ਵਿਰੁੱਧ ਗੁੱਸੇ ਨਾਲ ਭਰਿਆ ਹੋਇਆ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ!

31ਜਦੋਂ ਤੂੰ ਹਰ ਗਲੀ ਦੇ ਕੋਨੇ ਵਿੱਚ ਆਪਣੇ ਟਿੱਲੇ ਬਣਾਇਆ ਅਤੇ ਹਰ ਜਨਤਕ ਚੌਂਕ ਵਿੱਚ ਆਪਣਾ ਉੱਚਾ ਧਰਮ ਅਸਥਾਨ ਬਣਾਇਆ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।

32“ ‘ਤੂੰ ਵਿਭਚਾਰਨ ਪਤਨੀ ਹੈ! ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.