ਹਿਜ਼ਕੀਏਲ 16

ਜਦੋਂ ਤੂੰ ਹਰ ਗਲੀ ਦੇ ਕੋਨੇ ਵਿੱਚ ਆਪਣੇ ਟਿੱਲੇ ਬਣਾਇਆ ਅਤੇ ਹਰ ਜਨਤਕ ਚੌਂਕ ਵਿੱਚ ਆਪਣਾ ਉੱਚਾ ਧਰਮ ਅਸਥਾਨ ਬਣਾਇਆ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।

Ezekiel 16:31 (UKJV) In that you build yours eminent place in the head of every way, and make yours high place in every street; and have not been as an harlot, in that you scorn hire;

29ਫਿਰ ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ, ਪਰ ਉਸ ਨਾਲ ਵੀ ਤੂੰ ਸੰਤੁਸ਼ਟ ਨਹੀਂ ਹੋਈ।

30“ ‘ਮੈਂ ਤੇਰੇ ਵਿਰੁੱਧ ਗੁੱਸੇ ਨਾਲ ਭਰਿਆ ਹੋਇਆ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ!

31ਜਦੋਂ ਤੂੰ ਹਰ ਗਲੀ ਦੇ ਕੋਨੇ ਵਿੱਚ ਆਪਣੇ ਟਿੱਲੇ ਬਣਾਇਆ ਅਤੇ ਹਰ ਜਨਤਕ ਚੌਂਕ ਵਿੱਚ ਆਪਣਾ ਉੱਚਾ ਧਰਮ ਅਸਥਾਨ ਬਣਾਇਆ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।

32“ ‘ਤੂੰ ਵਿਭਚਾਰਨ ਪਤਨੀ ਹੈ! ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!

33ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਮਿਲਦੇ ਹਨ, ਪਰ ਤੂੰ ਆਪਣੇ ਸਾਰੇ ਪ੍ਰੇਮੀਆਂ ਨੂੰ ਤੋਹਫ਼ੇ ਦਿੰਦੀ ਹੈ, ਉਹਨਾਂ ਨੂੰ ਰਿਸ਼ਵਤ ਦਿੰਦੀ ਹੈ ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.