30“ ‘ਮੈਂ ਤੇਰੇ ਵਿਰੁੱਧ ਗੁੱਸੇ ਨਾਲ ਭਰਿਆ ਹੋਇਆ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ!
31ਜਦੋਂ ਤੂੰ ਹਰ ਗਲੀ ਦੇ ਕੋਨੇ ਵਿੱਚ ਆਪਣੇ ਟਿੱਲੇ ਬਣਾਇਆ ਅਤੇ ਹਰ ਜਨਤਕ ਚੌਂਕ ਵਿੱਚ ਆਪਣਾ ਉੱਚਾ ਧਰਮ ਅਸਥਾਨ ਬਣਾਇਆ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।
32“ ‘ਤੂੰ ਵਿਭਚਾਰਨ ਪਤਨੀ ਹੈ! ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!
33ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਮਿਲਦੇ ਹਨ, ਪਰ ਤੂੰ ਆਪਣੇ ਸਾਰੇ ਪ੍ਰੇਮੀਆਂ ਨੂੰ ਤੋਹਫ਼ੇ ਦਿੰਦੀ ਹੈ, ਉਹਨਾਂ ਨੂੰ ਰਿਸ਼ਵਤ ਦਿੰਦੀ ਹੈ ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ।
34ਇਸ ਲਈ ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈ, ਸੋ ਤੂੰ ਓਪਰੀ ਹੈ।