ਹਿਜ਼ਕੀਏਲ 16

ਇਸ ਲਈ ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈ, ਸੋ ਤੂੰ ਓਪਰੀ ਹੈ।

Ezekiel 16:34 (UKJV) And the contrary is in you from other women in your whoredoms, whereas none follows you to commit whoredoms: and in that you give a reward, and no reward is given unto you, therefore you are contrary.

32“ ‘ਤੂੰ ਵਿਭਚਾਰਨ ਪਤਨੀ ਹੈ! ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!

33ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਮਿਲਦੇ ਹਨ, ਪਰ ਤੂੰ ਆਪਣੇ ਸਾਰੇ ਪ੍ਰੇਮੀਆਂ ਨੂੰ ਤੋਹਫ਼ੇ ਦਿੰਦੀ ਹੈ, ਉਹਨਾਂ ਨੂੰ ਰਿਸ਼ਵਤ ਦਿੰਦੀ ਹੈ ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ।

34ਇਸ ਲਈ ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈ, ਸੋ ਤੂੰ ਓਪਰੀ ਹੈ।

35“ ‘ਇਸ ਲਈ, ਹੇ ਵਿਭਚਾਰਨ, ਯਾਹਵੇਹ ਦਾ ਬਚਨ ਸੁਣ!

36ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਪ੍ਰੇਮਿਆ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.