33ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਮਿਲਦੇ ਹਨ, ਪਰ ਤੂੰ ਆਪਣੇ ਸਾਰੇ ਪ੍ਰੇਮੀਆਂ ਨੂੰ ਤੋਹਫ਼ੇ ਦਿੰਦੀ ਹੈ, ਉਹਨਾਂ ਨੂੰ ਰਿਸ਼ਵਤ ਦਿੰਦੀ ਹੈ ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ।
34ਇਸ ਲਈ ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈ, ਸੋ ਤੂੰ ਓਪਰੀ ਹੈ।
35“ ‘ਇਸ ਲਈ, ਹੇ ਵਿਭਚਾਰਨ, ਯਾਹਵੇਹ ਦਾ ਬਚਨ ਸੁਣ!
36ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਪ੍ਰੇਮਿਆ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,
37ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਾ ਕਰਨ ਜਾ ਰਿਹਾ ਹਾਂ, ਜਿਨ੍ਹਾਂ ਨਾਲ ਤੂੰ ਸੰਬੰਧ ਬਣਾਏ, ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਹਨਾਂ ਨੂੰ ਚਾਰੇ ਪਾਸਿਓਂ ਤੇਰੇ ਵਿਰੁੱਧ ਇਕੱਠਾ ਕਰਾਂਗਾ ਅਤੇ ਉਹਨਾਂ ਦੇ ਸਾਹਮਣੇ ਮੈਂ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਉਹ ਤੇਰੇ ਨੰਗੇਜ ਨੂੰ ਵੇਖਣ।