ਹਿਜ਼ਕੀਏਲ 16

ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਪ੍ਰੇਮਿਆ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,

Ezekiel 16:36 (UKJV) Thus says the Lord GOD; Because your filthiness was poured out, and your nakedness discovered through your whoredoms with your lovers, and with all the idols of your abominations, and by the blood of your children, which you did give unto them;

34ਇਸ ਲਈ ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈ, ਸੋ ਤੂੰ ਓਪਰੀ ਹੈ।

35“ ‘ਇਸ ਲਈ, ਹੇ ਵਿਭਚਾਰਨ, ਯਾਹਵੇਹ ਦਾ ਬਚਨ ਸੁਣ!

36ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਪ੍ਰੇਮਿਆ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,

37ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਾ ਕਰਨ ਜਾ ਰਿਹਾ ਹਾਂ, ਜਿਨ੍ਹਾਂ ਨਾਲ ਤੂੰ ਸੰਬੰਧ ਬਣਾਏ, ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਹਨਾਂ ਨੂੰ ਚਾਰੇ ਪਾਸਿਓਂ ਤੇਰੇ ਵਿਰੁੱਧ ਇਕੱਠਾ ਕਰਾਂਗਾ ਅਤੇ ਉਹਨਾਂ ਦੇ ਸਾਹਮਣੇ ਮੈਂ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਉਹ ਤੇਰੇ ਨੰਗੇਜ ਨੂੰ ਵੇਖਣ।

38ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.