ਹਿਜ਼ਕੀਏਲ 16

ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਾ ਕਰਨ ਜਾ ਰਿਹਾ ਹਾਂ, ਜਿਨ੍ਹਾਂ ਨਾਲ ਤੂੰ ਸੰਬੰਧ ਬਣਾਏ, ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਹਨਾਂ ਨੂੰ ਚਾਰੇ ਪਾਸਿਓਂ ਤੇਰੇ ਵਿਰੁੱਧ ਇਕੱਠਾ ਕਰਾਂਗਾ ਅਤੇ ਉਹਨਾਂ ਦੇ ਸਾਹਮਣੇ ਮੈਂ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਉਹ ਤੇਰੇ ਨੰਗੇਜ ਨੂੰ ਵੇਖਣ।

Ezekiel 16:37 (UKJV) Behold, therefore I will gather all your lovers, with whom you have taken pleasure, and all them that you have loved, with all them that you have hated; I will even gather them round about against you, and will discover your nakedness unto them, that they may see all your nakedness.

35“ ‘ਇਸ ਲਈ, ਹੇ ਵਿਭਚਾਰਨ, ਯਾਹਵੇਹ ਦਾ ਬਚਨ ਸੁਣ!

36ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਪ੍ਰੇਮਿਆ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,

37ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਾ ਕਰਨ ਜਾ ਰਿਹਾ ਹਾਂ, ਜਿਨ੍ਹਾਂ ਨਾਲ ਤੂੰ ਸੰਬੰਧ ਬਣਾਏ, ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਹਨਾਂ ਨੂੰ ਚਾਰੇ ਪਾਸਿਓਂ ਤੇਰੇ ਵਿਰੁੱਧ ਇਕੱਠਾ ਕਰਾਂਗਾ ਅਤੇ ਉਹਨਾਂ ਦੇ ਸਾਹਮਣੇ ਮੈਂ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਉਹ ਤੇਰੇ ਨੰਗੇਜ ਨੂੰ ਵੇਖਣ।

38ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।

39ਫਿਰ ਮੈਂ ਤੈਨੂੰ ਤੇਰੇ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ, ਅਤੇ ਉਹ ਤੇਰੇ ਟਿੱਲੇ ਢਾਹ ਦੇਣਗੇ ਅਤੇ ਤੇਰੇ ਉੱਚੇ ਸਥਾਨਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਕੱਪੜੇ ਉਤਾਰ ਦੇਣਗੇ ਅਤੇ ਤੇਰੇ ਸਭ ਤੋਂ ਵਧੀਆ ਗਹਿਣੇ ਲੈ ਜਾਣਗੇ ਅਤੇ ਤੈਨੂੰ ਪੂਰੀ ਤਰ੍ਹਾਂ ਨੰਗਾ ਛੱਡ ਦੇਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.