ਹਿਜ਼ਕੀਏਲ 16

ਫਿਰ ਮੈਂ ਤੈਨੂੰ ਤੇਰੇ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ, ਅਤੇ ਉਹ ਤੇਰੇ ਟਿੱਲੇ ਢਾਹ ਦੇਣਗੇ ਅਤੇ ਤੇਰੇ ਉੱਚੇ ਸਥਾਨਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਕੱਪੜੇ ਉਤਾਰ ਦੇਣਗੇ ਅਤੇ ਤੇਰੇ ਸਭ ਤੋਂ ਵਧੀਆ ਗਹਿਣੇ ਲੈ ਜਾਣਗੇ ਅਤੇ ਤੈਨੂੰ ਪੂਰੀ ਤਰ੍ਹਾਂ ਨੰਗਾ ਛੱਡ ਦੇਣਗੇ।

Ezekiel 16:39 (UKJV) And I will also give you into their hand, and they shall throw down yours eminent place, and shall break down your high places: they shall strip you also of your clothes, and shall take your fair jewels, and leave you naked and bare.

37ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਾ ਕਰਨ ਜਾ ਰਿਹਾ ਹਾਂ, ਜਿਨ੍ਹਾਂ ਨਾਲ ਤੂੰ ਸੰਬੰਧ ਬਣਾਏ, ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਹਨਾਂ ਨੂੰ ਚਾਰੇ ਪਾਸਿਓਂ ਤੇਰੇ ਵਿਰੁੱਧ ਇਕੱਠਾ ਕਰਾਂਗਾ ਅਤੇ ਉਹਨਾਂ ਦੇ ਸਾਹਮਣੇ ਮੈਂ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਉਹ ਤੇਰੇ ਨੰਗੇਜ ਨੂੰ ਵੇਖਣ।

38ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।

39ਫਿਰ ਮੈਂ ਤੈਨੂੰ ਤੇਰੇ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ, ਅਤੇ ਉਹ ਤੇਰੇ ਟਿੱਲੇ ਢਾਹ ਦੇਣਗੇ ਅਤੇ ਤੇਰੇ ਉੱਚੇ ਸਥਾਨਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਕੱਪੜੇ ਉਤਾਰ ਦੇਣਗੇ ਅਤੇ ਤੇਰੇ ਸਭ ਤੋਂ ਵਧੀਆ ਗਹਿਣੇ ਲੈ ਜਾਣਗੇ ਅਤੇ ਤੈਨੂੰ ਪੂਰੀ ਤਰ੍ਹਾਂ ਨੰਗਾ ਛੱਡ ਦੇਣਗੇ।

40ਉਹ ਤੇਰੇ ਵਿਰੁੱਧ ਇੱਕ ਭੀੜ ਲਿਆਉਣਗੇ, ਜੋ ਤੈਨੂੰ ਪੱਥਰ ਮਾਰਨਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੇਰੇ ਟੁਕੜੇ-ਟੁਕੜੇ ਕਰਨਗੇ।

41ਉਹ ਤੇਰੇ ਘਰਾਂ ਨੂੰ ਸਾੜ ਦੇਣਗੇ ਅਤੇ ਬਹੁਤ ਸਾਰੀਆਂ ਔਰਤਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਣਗੇ। ਮੈਂ ਤੇਰੇ ਵਿਭਚਾਰ ਨੂੰ ਰੋਕ ਦਿਆਂਗਾ, ਅਤੇ ਤੂੰ ਹੁਣ ਆਪਣੇ ਪ੍ਰੇਮੀਆਂ ਨੂੰ ਭੁਗਤਾਨ ਨਹੀਂ ਕਰੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.