ਹਿਜ਼ਕੀਏਲ 16

ਤੂੰ ਆਪਣੀ ਮਾਂ ਦੀ ਸੱਚੀ ਧੀ ਹੈ, ਜਿਸ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਤੁੱਛ ਸਮਝਿਆ; ਅਤੇ ਤੂੰ ਆਪਣੀਆਂ ਭੈਣਾਂ ਦੀ ਸੱਚੀ ਭੈਣ ਹੈ, ਜਿਸ ਨੇ ਆਪਣੇ ਪਤੀਆਂ ਅਤੇ ਉਹਨਾਂ ਦੇ ਬੱਚਿਆਂ ਨੂੰ ਤੁੱਛ ਸਮਝਿਆ ਸੀ। ਤੇਰੀ ਮਾਤਾ ਹਿੱਤੀ ਸੀ ਅਤੇ ਤੇਰਾ ਪਿਤਾ ਅਮੋਰੀ ਸੀ।

Ezekiel 16:45 (UKJV) You are your mother's daughter, that detests her husband and her children; and you are the sister of your sisters, which loathed their husbands and their children: your mother was an Hittite, and your father an Amorite.

43“ ‘ਕਿਉਂਕਿ ਤੂੰ ਆਪਣੀ ਜਵਾਨੀ ਦੇ ਦਿਨਾਂ ਨੂੰ ਯਾਦ ਨਹੀਂ ਕੀਤਾ ਪਰ ਇਨ੍ਹਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਮੈਂ ਤੇਰੇ ਸਿਰ ਉੱਤੇ ਜੋ ਕੁਝ ਤੂੰ ਕੀਤਾ ਹੈ ਉਹ ਜ਼ਰੂਰ ਹੇਠਾਂ ਲਿਆਵਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਕੀ ਤੂੰ ਆਪਣੇ ਹੋਰ ਸਾਰੇ ਘਿਣਾਉਣੇ ਕੰਮਾਂ ਵਿੱਚ ਅਸ਼ਲੀਲਤਾ ਨਹੀਂ ਜੋੜੀ?

44“ ‘ਸਾਰੇ ਕਹਾਉਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ “ਜਿਵੇਂ ਦੀ ਮਾਂ ਉਸੇ ਤਰ੍ਹਾਂ ਦੀ ਧੀ।”

45ਤੂੰ ਆਪਣੀ ਮਾਂ ਦੀ ਸੱਚੀ ਧੀ ਹੈ, ਜਿਸ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਤੁੱਛ ਸਮਝਿਆ; ਅਤੇ ਤੂੰ ਆਪਣੀਆਂ ਭੈਣਾਂ ਦੀ ਸੱਚੀ ਭੈਣ ਹੈ, ਜਿਸ ਨੇ ਆਪਣੇ ਪਤੀਆਂ ਅਤੇ ਉਹਨਾਂ ਦੇ ਬੱਚਿਆਂ ਨੂੰ ਤੁੱਛ ਸਮਝਿਆ ਸੀ। ਤੇਰੀ ਮਾਤਾ ਹਿੱਤੀ ਸੀ ਅਤੇ ਤੇਰਾ ਪਿਤਾ ਅਮੋਰੀ ਸੀ।

46ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸੋਦੋਮ ਅਤੇ ਉਸ ਦੀਆਂ ਧੀਆਂ ਹਨ।

47ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.